ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਜੇਕਰ ਤੁਸੀਂ ਵੀ ਪੰਜਾਬੀ ਵਿੱਚ ਲਿਖਦੇ ਹੋ ਤੇ ਪੰਜਾਬੀ ਸਾਹਿਤ ਖ਼ਜ਼ਾਨੇ 'ਯੋਗਦਾਨ ਚਾਹੁੰਦੇ ਹੋ ਤਾਂ ਸਾਨੂੰ haikusyd@gmail .com 'ਤੇ ਈ -ਮੇਲ ਕਰ ਸਕਦੇ ਹੋ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

30 Nov 2012

ਰਾਗ ਰਬਾਬੀ

28 ਨਵੰਬਰ ਨੂੰ ਗੁਰਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਏਸ ਮੌਕੇ ਨੂੰ ਸਾਡੀ ਹਾਇਕੁ ਕਲਮ ਨੇ ਕੁਝ ਇਓਂ ਬਿਆਨ ਕੀਤਾ ਹੈ.........

1.
ਮਾਹੀ ਦੇ ਦੇਸ਼ੋਂ
ਕਤੱਕ ਨੂਰ ਵਰੇ 
ਰਾਗ ਰਬਾਬੀ 

2.
 ਜਿੰਦ ਨਿਮਾਣੀ 
 ਦੂਰ ਮਾਹੀ  ਦਾ ਘਰ
ਸਿੱਕ ਦੀਦਾਰ 

3.
 ਕਤੱਕ ਚੰਦਾ 
ਝੱਲਕ ਦੀਦਾਰ ਦੀ 
 ਮਨ ਵੈਰਾਗੀ 


ਦਵਿੰਦਰ ਕੌਰ ਸਿੱਧੂ
(ਦੌਧਰ-ਮੋਗਾ)

4 comments:

  1. ਧੰਨ ਗੁਰੂਨਾਨਕ

    ReplyDelete
  2. ਤਿੰਨੋ ਹਾਇਕੁ ਰੱਬ ਦੀ ਬੰਦਗੀ ਨੂੰ ਬਿਆਨ ਕਰਦੇ ਬੜੇ ਹੀ ਪ੍ਰਭਾਵਸ਼ਾਲੀ ਹਨ।

    ReplyDelete
  3. ਰੱਬ ਦੇ ਰੰਗ 'ਚ ਰੰਗੇ ਹਾਇਕੁ ਵਧੀਆ ਲੱਗੇ ।

    ਵਰਿੰਦਰਜੀਤ

    ReplyDelete
  4. ਕਮਲ ਸੇਖੋਂ8.12.12

    ਬਹੁਤ ਸੋਹਣੇ ਹਾਇਕੁ ਹਨ ਜੀ

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ