ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਜੇਕਰ ਤੁਸੀਂ ਵੀ ਪੰਜਾਬੀ ਵਿੱਚ ਲਿਖਦੇ ਹੋ ਤੇ ਪੰਜਾਬੀ ਸਾਹਿਤ ਖ਼ਜ਼ਾਨੇ 'ਯੋਗਦਾਨ ਚਾਹੁੰਦੇ ਹੋ ਤਾਂ ਸਾਨੂੰ haikusyd@gmail .com 'ਤੇ ਈ -ਮੇਲ ਕਰ ਸਕਦੇ ਹੋ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

8 Oct 2013

ਸੱਭਿਆਚਾਰ ਲੀਰਾਂ

1.
ਰਾਹ ਦਾ ਰੋੜਾ
ਲੈ ਜਾ ਘਰ ਕਹਿੰਦਾ
ਅੱਡੀਆਂ ਕੂਚੀਂ
ਅਨਪੜ੍ਹ ਗੰਵਾਰ
ਮੈਂ ਅੱਡੀ ਭੋਂ ਨਾ ਲਾਵਾਂ।

2.
ਚਾਰਦੇ ਮੱਝਾਂ
ਖਿਆਲਾਂ ਵਿੱਚ ਰਾਂਝੇ
ਖਾਵਣ ਪੀਜ਼ੇ
ਦੇਵਣ ਬਿੱਲ ਹੀਰਾਂ
ਸੱਭਿਆਚਾਰ ਲੀਰਾਂ।

3.
ਉਹ ਖਲੋਤੇ
ਦਹਿਲੀਜ਼ੋਂ ਅੰਦਰ
ਮਨ ਬਾਹਰ
ਚਿਹਰੇ 'ਤੇ ਮਲਾਲ
ਮਨ ਵਿੱਚ ਭੁਚਾਲ।

ਹਰਭਜਨ ਸਿੰਘ ਖੇਮਕਰਨੀ
(ਅੰਮ੍ਰਿਤਸਰ) 

2 comments:

  1. ਬੜੀ ਪਿਆਰੀ ਰਚਨਾ ਹੈ

    ReplyDelete
  2. ਇਹ ਸਤਰਾਂ ਬਹੁਤ ਪਿਆਰੀਆਂ ਹਨ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ