ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

22 Nov 2013

ਰਿਸ਼ਤੇ (ਸੇਦੋਕਾ)

1.
ਰਿਸ਼ਤੇ ਬੜੇ
ਚਾਚੀਆਂ ਤੇ ਤਾਈਆਂ
ਭਰਾ - ਭਰਜਾਈਆਂ
ਪਿਓ ਜਿਹਾ ਨਾ
ਚਾਚਾ ਨਾ ਹੀ ਤਾਇਆ
ਨਾ ਹੀ ਹਮ -ਸਾਇਆ । 
 

2.
 ਮਾਂ ਦੀ ਮਮਤਾ
ਸਦਾ- ਸਦਾ ਸਦੀਵੀ
ਨਿੱਘ ਅਨੋਖਾ ਭਾਸੇ
ਮਾਂ ਦੀ ਬੁੱਕਲ
ਖੁੱਸੇ ਤਾਂ ਦਿਲ ਖੁੱਸੇ

ਦੇਵੇ ਕੌਣ ਦਿਲਾਸੇ । 


ਇ: ਜੋਗਿੰਦਰ ਸਿੰਘ ਥਿੰਦ
(ਸਿਡਨੀ)
*ਸੇਦੋਕਾ  ਜਪਾਨੀ ਕਾਵਿ ਵਿਧਾ ਹੈ ਜੋ 5-7-7, 5-7-7 ਧੁੰਨੀ ਖੰਡ ਵਾਲ਼ੀਆਂ ਦੋ ਅੱਧੀਆਂ /ਅਧੂਰੀਆਂ  ਕਾਵਿ ਟੁਕੜੀਆਂ ਨੂੰ ਜੋੜ ਕੇ ਬਣਦਾ ਹੈ। 

2 comments:

  1. ਥਿੰਦ ਅੰਕਲ ਜੀ ਨੇ ਰਿਸ਼ਤਿਆਂ ਦੀ ਨੇੜਤਾ ਨੂੰ ਬਹੁਤ ਹੀ ਸਲੀਕੇ ਨਾਲ ਸੇਦੋਕਾ ਸ਼ੈਲੀ 'ਚ ਬੰਨ ਕੇ ਪੇਸ਼ ਕੀਤਾ ਹੈ। ਮਾਂ -ਪਿਓ ਦੇ ਮੋਹ ਦੀ ਅਹਿਮੀਅਤ ਨੂੰ ਜ਼ਿੰਦਗੀ ਦੇ ਕਿਸੇ ਪੜਾਅ 'ਤੇ ਆ ਕੇ ਵੀ ਕਦੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਤੇ ਏਹੋ ਗੱਲ ਥਿੰਦ ਅੰਕਲ ਜੀ ਦੇ ਸੇਦੋਕਾ 'ਚ ਉਭਰ ਕੇ ਸਾਹਮਣੇ ਆਈ ਹੈ !

    ReplyDelete
  2. ਰਿਸ਼ਤਿਆਂ ਦੇ ਨਿਘ ਨਾਲ ਭਰੀ ਰਚਨਾ ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ