ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

ਚੋਕਾ ਸ਼ੈਲੀ


ਚੋਕਾ(ਲੰਬੀ ਕਵਿਤਾ) ਜਪਾਨੀ ਕਾਵਿ ਵਿਧਾ ਹੈ। ਇਹ ਛੇਵੀਂ ਤੋਂ ਚੌਦਵੀਂ ਸ਼ਤਾਬਦੀ ਤੱਕ ਜਪਾਨ ‘ਚ ਬਹੁ- ਪ੍ਰਚੱਲਤ ਕਾਵਿ ਸ਼ੈਲੀ ਸੀ। ਆਮ ਤੌਰ 'ਤੇ ਇਸ ਨੂੰ ਗਾਇਆ ਜਾਂਦਾ ਸੀ। ਇਸ ਵਿੱਚ 5+7+5+7+5……ਦੇ ਅਨੁਸਾਰ ਵਰਣ ਹੁੰਦੇ ਹਨ ਤੇ ਅੰਤ ਵਿੱਚ ਇੱਕ ਤਾਂਕਾ ਜੋੜ ਦਿੱਤਾ ਜਾਂਦਾ ਹੈ ਜਾਂ ਕਹਿ ਲਓ ਕਿ ਆਖਰੀ ਦੋ ਸਤਰਾਂ ਵਿੱਚ 7+7 ਧੁੰਨੀ ਖੰਡ ਹੁੰਦੇ ਹਨ। 

ਇੰਨਸਾਈਕਲੋਪੀਡੀਆ ਬ੍ਰੀਟਿਨਿਕਾ ‘ਚ ਚੋਕਾ ਦੇ ਬਾਰੇ ਵਿੱਚ ਦੱਸਿਆ ਗਿਆ ਹੈ………………..
‘Choka’ A form of waka ( Japanese court poetry of the 6th to 14th century) consisting of Alternating lines five and seven syllables and ending with an extra line of seven syllables- The total length of poem is indefinite. 

ਚੋਕਾ ਦੀਆਂ ਕੁੱਲ ਸਤਰਾਂ ਦਾ ਜੋੜ ਹਮੇਸ਼ਾਂ ਵਿਸ਼ਮ ਸੰਖਿਆ (odd number) ਜਾਣੀ ਕਿ 17,19,21 ਆਦਿ ਹੁੰਦਾ ਹੈ।ਚੋਕਾ ਦੀਆਂ ਸਤਰਾਂ ਦੀ ਕੋਈ ਨਿਸ਼ਚਿਤ ਗਿਣਤੀ ਨਹੀਂ ਹੁੰਦੀ। 

ਸਫ਼ਰ ਸਾਂਝ 

ਇਹ ਪੰਨਾ 252 ਵਾਰ ਵੇਖਿਆ ਗਿਆ । 

No comments:

Post a Comment

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ